News

DGP ਸੈਣੀ ਨੇ ਕੇਸ ਰੱਦ ਕਰਵਾਉਣ ਲਈ ਹਾਈਕੋਰਟ ’ਚ ਪਟੀਸ਼ਨ ਕੀਤੀ ਦਰਜ, ਅੱਜ ਹੋਵੇਗੀ ਸੁਣਵਾਈ

DGP Sumedh Singh Saini

ਚੰਡੀਗੜ੍ਹ: ਸਾਬਕਾ ਡੀ.ਜੀਪੀ. ਸੁਮੇਧ ਸਿੰਘ ਸੈਣੀ ਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਪੂਰੀ ਤਰ੍ਹਾਂ ਨਾਲ ਲਟਕ ਗਈ ਹੈ। ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ, 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਮੁਹਾਲੀ ਦੇ ਮਟੌਰ ਥਾਣੇ ‘ਚ 6 ਮਈ 2020 ਨੂੰ ਸੁਮੇਧ ਸੈਣੀ ਖਿਲਾਫ FIR ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਸੈਣੀ ਖਿਲਾਫ ਐੱਸ.ਆਈ.ਟੀ. ਬਣਾਈ ਗਈ, ਸੈਣੀ ਖਿਲਾਫ ਪਹਿਲਾਂ ਅਗਵਾ, ਸਬੂਤ ਮਿਟਾਉਣ ਤੇ ਹੋਰ ਧਾਰਾਵਾਂ ਲੱਗੀਆਂ ਸਨ ਪਰ ਬਾਅਦ ‘ਚ ਕਤਲ ਦੀ ਧਾਰਾ ਜੋੜ ਦਿੱਤੀ ਗਈ।

ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਮੰਗਲਵਾਰ ਨੂੰ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸਿਰਫ ਹਾਈਕੋਰਟ ‘ਤੇ ਟੇਕ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੈਣੀ ਦੀ ਮੁਕੱਦਮਾ ਰੱਦ ਕਰਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੈ। ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਸੈਣੀ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪਰ ਕੇਂਦਰੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਲਿਹਾਜ਼ਾ ਸੁਪਰੀਮ ਕੋਰਟ ਨੇ ਕੇਸ ਨੂੰ ਜੜ੍ਹੋਂ ਰੱਦ ਕਰ ਦਿੱਤਾ ਸੀ।

ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੈਣੀ ਨੇ ਕੁਝ ਦਿਨ ਪਹਿਲਾਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।

Click to comment

Leave a Reply

Your email address will not be published. Required fields are marked *

Most Popular

To Top