DSP ਹੀ ਕੈਦੀਆਂ ਦੀ ਕਰ ਰਿਹਾ ਸੀ ਮਦਦ, ਜੇਲ੍ਹ ‘ਚ ਗੈਂਗਸਟਰਾਂ ਨੂੰ ਲਿਆ ਕੇ ਦਿੰਦਾ ਸੀ ਮੋਬਾਈਲ, ਪੁਲਿਸ ਨੇ ਕੀਤਾ ਕਾਬੂ

 DSP ਹੀ ਕੈਦੀਆਂ ਦੀ ਕਰ ਰਿਹਾ ਸੀ ਮਦਦ, ਜੇਲ੍ਹ ‘ਚ ਗੈਂਗਸਟਰਾਂ ਨੂੰ ਲਿਆ ਕੇ ਦਿੰਦਾ ਸੀ ਮੋਬਾਈਲ, ਪੁਲਿਸ ਨੇ ਕੀਤਾ ਕਾਬੂ

ਪੁਲਿਸ ਦੀ ਡਿਊਟੀ ਲੋਕਾਂ ਦੀ ਰੱਖਿਆ ਕਰਨਾ ਹੁੰਦਾ ਹੈ। ਪਰ ਜਦੋਂ ਪੁਲਿਸ ਹੀ ਗਲਤ ਲੋਕਾਂ ਨਾਲ ਮਿਲ ਕੇ ਗਲਤ ਕੰਮਾਂ ਵਿੱਚ ਸ਼ਾਮਲ ਹੋ ਜਾਵੇ ਉੱਥੇ ਲੋਕ ਸੁਰੱਖਿਅਤ ਕਿਵੇਂ ਰਹਿ ਸਕਦੇ ਹਨ। ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਡਿਪਟੀ ਜੇਲ੍ਹ ਸੁਪਰੀਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫੋਨ ਮੁਹੱਈਆ ਕਰਵਾਉਣ ਤੇ ਵੱਡੀ ਪੱਧਰ ਤੇ ਪੈਸੇ ਵਸੂਲਣ ਦੇ ਇਲਜ਼ਾਮ ਵਿੱਚ ਫਿਰੋਜ਼ਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਨੂੰ ਐਸਐਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਤੇ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫੋਨ ਦੇ ਸਿਮ ਕਾਰਡ ਮੁਹੱਈਆ ਕਰਵਾਉਣ ਦੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਇਲਜ਼ਾਮ ਹਨ।

ਪੁਲਿਸ ਮੁਤਾਬਕ ਜਦੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਦੇ ਇਲਾਕੇ ਵਿੱਚ ਪਹੁੰਚੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਜੋ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬਤੌਰ ਡਿਪਟੀ ਸੁਪਰਡੈਂਟ ਤਾਇਨਾਤ ਹੈ, ਜੇਲ੍ਹ ਵਿੱਚ ਆਪਣੇ ਸਟਾਫ ਨਾਲ ਮਿਲ ਕੇ ਹਵਾਲਾਤੀਆਂ ਤੇ ਕੈਦੀਆਂ ਨੂੰ ਵੱਡੀ ਪੱਧਰ ਤੇ ਮੋਬਾਈਲ ਫੋਨ, ਸਿਮ ਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹਨ।

Leave a Reply

Your email address will not be published.