FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ: ਮੰਤਰੀ ਕਟਾਰੂਚੱਕ  

 FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ: ਮੰਤਰੀ ਕਟਾਰੂਚੱਕ  

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਹੈ ਕਿ ਚਾਵਲ ਬਣਾਉਣ ਲਈ ਦਿੱਤੇ ਜਾਣ ਵਾਲੇ ਐਫਆਰਕੇ ਟੈਂਡਰ ਨਾਲ ਪੰਜਾਬ ਸਰਕਾਰ ਨੂੰ 100 ਕਰੋੜ ਦਾ ਮੁਨਾਫ਼ਾ ਹੋਇਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਮੁਕਾਬਲੇ ਟੈਂਡਰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਦਿੱਤੇ ਗਏ ਹਨ।

Image

ਚਾਵਲ ਬਣਾਉਣ ਲਈ ਦਿੱਤੇ ਜਾਣ ਵਾਲੇ FRK ਟੈਂਡਰ ਨਾਲ ਪੰਜਾਬ ਸਰਕਾਰ ਨੂੰ ਹੋਇਆ 100 ਕਰੋੜ ਦਾ ਮੁਨਾਫ਼ਾ, ਪਿਛਲੇ ਸਾਲਾਂ ਮੁਕਾਬਲੇ ਟੈਂਡਰ ਇਮਾਨਦਾਰੀ ਅਤੇ ਪਾਦਰਸ਼ਤਾ ਨਾਲ ਦਿੱਤੇ ਗਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਸਰਕਾਰ ਆਪਣੇ ਇਸ ਵਾਅਦੇ ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ। ਉਹਨਾਂ ਕਿਹਾ ਕਿ ਇਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਕਾਰਨ 184 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾ ਚੁੱਕੀ ਹੈ।

ਕਟਾਰੂਚੱਕ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ ਤੇ ਸਮੇਂ ਸਿਰ ਖਰੀਦ ਅਤੇ ਚੁਕਾਈ ਕੀਤੀ ਗਈ। ਖਰੀਦ ਦੇ ਮਹਿਜ਼ 4 ਘੰਟੇ ਮਗਰੋਂ ਹੀ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ। ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ 1806 ਰਿਵਾਇਤੀ ਖਰੀਦ ਕੇਂਦਰ ਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ।

Leave a Reply

Your email address will not be published.