News

HSGPC ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਣੇ 21 ਹੋਰ ਮੈਂਬਰ ਕੋਰੋਨਾ ਪਾਜ਼ੀਟਿਵ

ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਓਹਨਾ ਦੇ ਜਥੇ ਦੇ 21 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਖੁਦ ਭਾਈ ਦਾਦੂਵਾਲ ਨੇ ਪੱਤਰਕਾਰ ਨਾਲ ਗੱਲ ਕਰਦਿਆਂ ਕੀਤੀ ਹੈ। ਤਲਵੰਡੀ ਸਾਬੋ ਸਬ ਡਵੀਜ਼ਨ ਨਾਲ ਲਗਦਾ ਹਰਿਆਣਾ ਵਿਚਲਾ ਓਹਨਾ ਦਾ ਮੁੱਖ ਅਸਥਾਨ ਗੁਰਦੁਆਰਾ ਗ੍ਰੰਥਸਰ ਸਾਹਿਬ ਨੂੰ ਕੁਆਰੰਟੀਨ ਸੈਂਟਰ ਬਣਾਇਆ ਗਿਆ ਹੈ, ਇੱਥੇ ਹੀ ਬਲਜੀਤ ਸਿੰਘ ਦਾਦੂਵਾਲ ਨੂੰ ਇਕਾਂਤਵਾਸ ਕੀਤਾ ਗਿਆ ਹੈ।ਭਾਈ ਦਾਦੂਵਾਲ ਨੇ ਪਿਛਲੇ ਦਿਨਾਂ ਵਿਚ ਆਪਣੇ ਸੰਪਰਕ ਵਿਚ ਆਈਆ ਸੰਗਤਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।

Click to comment

Leave a Reply

Your email address will not be published. Required fields are marked *

Most Popular

To Top