News

IRCTC ਨੇ 2 ਕਰੋੜ ਗਾਹਕਾਂ ਨੂੰ ਭੇਜੇ ਈਮੇਲ ਸੁਨੇਹੇ, ਸਿੱਖਾਂ ਬਾਰੇ ਦਿੱਤੀ ਖਾਸ ਜਾਣਕਾਰੀ

ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨੇ 8 ਦਸੰਬਰ ਤੋਂ 12 ਦਸੰਬਰ ਦੌਰਾਨ ਗਾਹਕਾਂ ਨੂੰ ਲਗਭਗ ਦੋ ਕਰੋੜ ਈਮੇਲ ਸੁਨੇਹੇ ਭੇਜੇ ਹਨ ਜਿਹਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖਾਂ ਨਾਲ ਖਾਸ ਰਿਸ਼ਤੇ ਨੂੰ ਦਰਸਾਇਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਕੌਮ ਲਈ ਲਏ ਗਏ 13 ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਦਸ ਦਈਏ ਕਿ ਇਹ ਕਦਮ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦੌਰਾਨ ਚੁੱਕਿਆ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਆਈਆਰਸੀਟੀਸੀ ਨੇ ਗਾਹਕਾਂ ਨੂੰ 47 ਪੰਨਿਆਂ ਦੀ ਇੱਕ ਪੁਸਤਿਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਹਨਾਂ ਦੀ ਸਰਕਾਰ ਦਾ ਸਿੱਖਾਂ ਨਾਲ ਖ਼ਾਸ ਰਿਸ਼ਤਾ ਖ਼ਾਸ ਤੌਰ ਤੇ ਭੇਜੀ ਹੈ।

ਅਧਿਕਾਰੀਆਂ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਬਿੱਲਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਤੇ ਉਹਨਾਂ ਬਾਰੇ ਗਲਤਫ਼ਹਿਮੀਆਂ ਦੂਰ ਕਰਨਾ ਹੈ। ਇਹ ਪੁਸਤਿਕਾ ਹਿੰਦੀ, ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿੱਚ ਹੈ।

ਪਰ ਆਈਆਰਸੀਟੀਸੀ ਨੇ ਇਹਨਾਂ ਰਿਪੋਰਟਾਂ ਨੂੰ ਨਕਾਰ ਦਿੱਤਾ ਹੈ ਕਿ ਈਮੇਲ ਸਿਰਫ਼ ਸਿੱਖਾਂ ਨੂੰ ਹੀ ਭੇਜੇ ਗਏ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਇਹ ਈ-ਮੇਲ ਸੁਨੇਹੇ ਕਿਸੇ ਖ਼ਾਸ ਭਾਈਚਾਰੇ ਨੂੰ ਨਹੀਂ ਸਗੋਂ ਸਾਰਿਆਂ ਨੂੰ ਭੇਜੇ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top