MMS ਘਟਨਾ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ‘ਚ ਮੁੜ ਪਰਤੇ ਵਿਦਿਆਰਥੀ

 MMS ਘਟਨਾ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ‘ਚ ਮੁੜ ਪਰਤੇ ਵਿਦਿਆਰਥੀ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਐਮਐਮਐਸ ਕਾਂਡ ਮਾਮਲੇ ਤੋਂ ਬਾਅਦ ਵਿਦਿਆਰਥੀਆਂ ਦਾ ਯੂਨੀਵਰਸਿਟੀ ਆਉਣਾ ਸ਼ੁਰੂ ਹੋ ਗਿਆ ਹੈ। ਬਿਨ੍ਹਾਂ ਪਛਾਣ ਪੱਤਰ ਵਾਲੇ ਕਿਸੇ ਵੀ ਵਿਦਿਆਰਥੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਹੈ। ਯੂਨੀਵਰਸਿਟੀ ਦੇ ਬਾਹਰ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੀਡੀਆ ਨੂੰ ਵੀ ਅੰਦਰ ਜਾਣ ਤੋਂ ਤੇ ਵਿਦਿਆਰਥੀਆਂ ਨਾਲ ਗੱਲ ਕਰਨ ਤੋਂ ਰੋਕਿਆ ਜਾ ਰਿਹਾ ਹੈ।

Chandigarh University

ਵਿਦਿਆਰਥੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹਨਾਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਹੈ, ਖ਼ਾਸ ਕਰਕੇ ਕੁੜੀਆਂ ਨੂੰ ਮਾਪਿਆਂ ਵੱਲੋਂ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕੁਝ ਵਿਦਿਆਰਥੀਆਂ ਦੇ ਮਾਪਿਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਵੀ ਇਸ ਮੁੱਦੇ ਤੇ ਗੱਲਬਾਤ ਕੀਤੀ ਹੈ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵਿੱਚ ਤੀਜੇ ਅਤੇ ਅਤੇ ਚੌਥੇ ਈਅਰ ਦੇ ਵਿਦਿਆਰਥੀਆਂ ਨੂੰ ਹੀ ਬੁਲਾਇਆ ਗਿਆ ਹੈ, ਪਹਿਲੇ ਤੇ ਦੂਜੇ ਈਅਰ ਵਾਲੇ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੀ ਛੁੱਟੀ ਦਿੱਤੀ ਗਈ ਹੈ।

ਉਧਰ ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਫੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜਿਆ ਗਿਆ ਇਹ ਫ਼ੌਜੀ ਹੀ ਬਲੈਕਮੇਲਰ ਦੱਸਿਆ ਜਾ ਰਿਹਾ ਹੈ। ਇਹ ਫੌਜ ਵਿੱਚ ਤਾਇਨਾਤ ਹੈ ਅਤੇ ਇਸ ਸਮੇਂ ਅਰੁਨਾਚਲ ਪ੍ਰਦੇਸ਼ ਵਿੱਚ ਤਾਇਨਾਤ ਹੈ।

ਇਸ ਮਾਮਲੇ ਵਿੱਚ 3 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਜਿਸ ਵਿੱਚ ਵੀਡੀਓ ਬਣਾਉਣ ਵਾਲੀ ਕੁੜੀ ਵੀ ਸ਼ਾਮਲ ਹੈ। ਇਲਜ਼ਾਮ ਹੈ ਕਿ ਹੋਸਟਲ ਵਿੱਚ ਰਹਿਣ ਵਾਲੀ ਵਿਦਿਆਰਥਣ ਨੇ ਬਾਥਰੂਮ ਵਿੱਚ ਹੋਰ ਵਿਦਿਆਰਥਣਾਂ ਦੇ ਕਈ ਇਤਰਾਜ਼ਯੋਗ ਵੀਡੀਓ ਬਣਾਏ ਸਨ ਜਿਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਖ਼ੂਬ ਹੰਗਾਮਾ ਵੀ ਹੋਇਆ ਸੀ।

Leave a Reply

Your email address will not be published.