ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬੀ ਲੋਕ · 12 September 2020
ਮੂਲ ਤਸਵੀਰ ਉਪਲਬਧ ਨਹੀਂ

ਪਿਛਲੇ ਕੁੱਝ ਦਿਨਾਂ ਵਿੱਚ ਕੈਪਟਨ ਨੇ ਐਲਾਨ ਕੀਤਾ ਸੀ ਕਿ ਐਤਵਾਰ ਨੂੰ ਪੂਰੇ ਪੰਜਾਬ ਵਿਚ ਕਰਫਿਊ ਰਹੇਗਾ ਪਰ ਸ਼ੁੱਕਰਵਾਰ ਨੂੰ ਉਹਨਾਂ ਨੇ ਫਿਰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ਵਿੱਚ ਕੋਈ ਕਰਫਿਊ ਨਹੀਂ ਲੱਗੇਗਾ, ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਕਰਫਿਊ ਲਾਇਆ ਹੋਇਆ ਹੈ ਪਰ ਇਸ ਐਤਵਾਰ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਛੋਟ ਦਿੱਤੀ ਜਾਵੇਗੀ। ਫੇਸਬੁੱਕ ਉੱਤੇ #ਕੈਪਟਨਨੂੰਸਵਾਲ ਲਾਈਵ ਸੈਸ਼ਨ ਦੌਰਾਨ ਅਬੋਹਰ ਦੇ ਇੱਕ ਵਸਨੀਕ ਦੁਆਰਾ ਪ੍ਰਗਟਾਏ ਗਏ ਖਦਸ਼ੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿਚ ਕੋਈ ਔਕੜ ਪੇਸ਼ ਨਹੀਂ ਆਵੇਗੀ।

ਨਾਭੇ ‘ਚ ਐਧਰ ‘ਆਪ’ ਨੇ ਪਾ ਰੱਖਿਆ ਸਰਕਾਰ ਨੂੰ ਵਖ਼ਤ, ਉਧਰ ਸਰਕਾਰ ਦੇ ਆਪਣੇ ਹੀ ਮੁਲਾਜ਼ਮਾਂ ਨੇ ਗੱਡਤੇ ਝੰਡੇ

ਮੁਕਤਸਰ ਦੇ ਇੱਕ ਨਿਵਾਸੀ ਵੱਲੋਂ ਕੀਤੀ ਸ਼ਿਕਾਇਤ ਕਿ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਨਲਾਈਨ ਸਿੱਖਿਆ ਸਮੂਹ ਵਿੱਚੋਂ ਇੱਕ ਵਿਦਿਆਰਥੀ ਨੂੰ ਫੀਸ ਅਦਾ ਨਾ ਕਰਨ ਕਰਕੇ ਬਾਹਰ ਕੱਢ ਦਿੱਤਾ ਗਿਆ ਹੈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਵੇਰੇ ਹੀ ਡਿਪਟੀ ਕਮਿਸ਼ਨਰ ਨੂੰ ਇਹ ਮਸਲਾ ਸੁਲਝਾਉਣ ਦੇ ਨਿਰਦੇਸ਼ ਦੇ ਦਿੱਤੇ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਸ਼ਿਕਾਇਤਕਰਤਾ ਦੀ ਧੀ ਨੂੰ ਹੁਣ ਕਲਾਸਾਂ ਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲਾਂ ਵੱਲੋਂ ਕੀਤੀ ਜਾ ਰਹੀ ਅਜਿਹੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਨਾਂ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਕੋਵਿਡ ਸੰਕਟ ਦੇ ਚਲਦਿਆਂ ਫੀਸ ਦੀ ਅਦਾਇਗੀ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਹਟਾਇਆ ਨਾ ਜਾਵੇ।

ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਪਿੰਡ ਘੱਗਾ ਵਿਖੇ ਇੱਕ ਪੌਲੀਟੈਕਨਿਕ ਕਾਲਜ ਸਥਾਪਤ ਕੀਤੇ ਜਾਣ ਦੀ ਲੰਬਿਤ ਪਈ ਤਜਵੀਜ਼ ਬਾਰੇ ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਉਨਾਂ ਨੇ ਘੱਗਾ ਵਿਖੇ ਇੱਕ ਆਈ.ਟੀ.ਆਈ. ਦੀ ਸਥਾਪਨਾ ਹਿੱਤ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਸੂਬੇ ਭਰ ਵਿਚ ਸਥਾਪਤ ਕੀਤੀਆਂ ਜਾਣ ਵਾਲੀਆਂ 19 ਆਈ.ਟੀ.ਆਈਜ਼ ਦੀ ਤਜਵੀਜ਼ ਦਾ ਇੱਕ ਹਿੱਸਾ ਹੈ। ਉਨਾਂ ਕਿਹਾ ਕਿ ਉਹ ਸਥਾਨਕ ਸਰਕਾਰ ਵਿਭਾਗ ਨੂੰ ਘੱਗਾ ਦੀ ਆਈ.ਟੀ.ਆਈ. ਸਬੰਧੀ ਛੇਤੀ ਹੀ ਮਨਜ਼ੂਰੀ ਦੇਣ ਲਈ ਨਿਰਦੇਸ਼ ਦੇਣਗੇ।

ਮੂਲ ਵੀਡੀਓ ਦੇਖੋ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ