NIA ਦੀ ਵੱਡੀ ਕਾਰਵਾਈ, ਪੰਜਾਬ ਸਮੇਤ ਕਈ ਸੂਬਿਆਂ ਵਿੱਚ ਕੀਤੀ ਛਾਪੇਮਾਰੀ, ਹਥਿਆਰ ਬਰਾਮਦ

 NIA ਦੀ ਵੱਡੀ ਕਾਰਵਾਈ, ਪੰਜਾਬ ਸਮੇਤ ਕਈ ਸੂਬਿਆਂ ਵਿੱਚ ਕੀਤੀ ਛਾਪੇਮਾਰੀ, ਹਥਿਆਰ ਬਰਾਮਦ

ਰਾਸ਼ਟਰੀ ਜਾਂਚ ਏਜੰਸੀ ਭਾਰਤ ਅਤੇ ਵਿਦੇਸ਼ਾਂ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕਰ ਰਹੀ ਹੈ। ਜਾਂਚ ਏਜੰਸੀ ਦੀ ਇਹ ਕਾਰਵਾਈ ਦਿੱਲੀ ਸਮੇਤ 40 ਥਾਵਾਂ ਤੇ ਕੀਤੀ ਜਾ ਰਹੀ ਹੈ।

ਦਰਅਸਲ, ਐਨਆਈਏ ਭਾਰਤ ਸਮੇਤ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਦਰਮਿਆਨ ਵਧ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਪੰਜਾਬ ਤੋਂ ਲੈ ਕੇ ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਖੇਤਰ ਤੱਕ ਕਈ ਥਾਵਾਂ ਤੇ ਛਾਪੇਮਾਰੀ ਕਰ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਛਾਪੇਮਾਰੀ ‘ਚ ਹੁਣ ਤੱਕ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਫੈਲਾਉਣ ਲਈ ਵਿਦੇਸ਼ਾਂ ਤੋਂ ਅੱਤਵਾਦੀਆਂ ਨੂੰ ਪੈਸਾ ਲਿਆ ਕੇ ਦਿੱਤਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੀ ਨਜ਼ਰ ਇਸ ਨੈਟਵਰਕ ਤੇ ਖ਼ਾਸ ਹੈ। ਪਿਛਲੇ 9 ਮਹੀਨਿਆਂ ਵਿੱਚ ਸੁਰੱਖਿਆ ਬਲਾਂ ਨੇ 191 ਡਰੋਨ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਵੇਖੇ ਹਨ ਜੋ ਕਿ ਦੇਸ਼ ਦੀ ਅੰਦਰਲੀ ਸੁਰੱਖਿਆ ਲਈ ਬਹੁਤ ਹੀ ਗੰਭੀਰ ਮਸਲਾ ਹੈ।

Leave a Reply

Your email address will not be published.