NIA ਨੇ ਫਰਾਰ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਲੁਧਿਆਣਾ ਕੋਰਟ ਬਲਾਸਟ ਦੀ ਸਾਜਿਸ਼ ਰਚਣ ਵਾਲਿਆਂ ‘ਚ ਸੀ ਸ਼ਾਮਲ!

ਐਨਆਈਏ ਨੇ ਫ਼ਰਾਰ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ ਸੀ ਅਤੇ ਉਥੋਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਅਜਨਾਲਾ ਤੋਂ ਥੋੜੀ ਦੂਰ ਸਥਿਤ ਪਿੰਡ ਮਿਆਦੀਆਂ ਕਲਾਂ ਦਾ ਰਹਿਣ ਵਾਲਾ ਹੈ।
ਦੱਸ ਦੇਈਏ ਕਿ ਕਈ ਮਾਮਲਿਆਂ ਵਿਚ ਲੋੜੀਂਦੇ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਐਨਆਈਏ ਵੱਲੋਂ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮੁਲਜ਼ਮ ਹਰਪ੍ਰੀਤ ਸਿੰਘ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਹੈ। ਇਸ ਦੇ ਨਾਲ ਹੀ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਬਣਾਏ ਆਈਈਡੀਜ਼ ਦੀ ਡਿਲਿਵਰੀ ਦਾ ਤਾਲਮੇਲ ਕੀਤਾ, ਜੋ ਪਾਕਿਸਤਾਨ ਤੋਂ ਉਸ ਦੇ ਸਾਥੀਆਂ ਦੁਆਰਾ ਭਾਰਤ ਭੇਜੇ ਗਏ ਸਨ।
NIA ARRESTS ABSCONDING TERRORIST HARPREET SINGH @HAPPY MALAYSIA, THE MAIN CONSPIRATOR IN THE LUDHIANA COURT BOMB BLAST CASE pic.twitter.com/NNEdcGDQ08
— NIA India (@NIA_India) December 2, 2022
ਕਾਬਲੇਗੌਰ ਹੈ ਕਿ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪਿੰਡ ਮੇਂਦੀਕਲਾ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ।
ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਧਮਾਕੇ ਦੇ 10 ਘੰਟੇ ਬਾਅਦ ਰਾਤ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।