NIA ਨੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ‘ਚੋਂ ਹਿਰਾਸਤ ‘ਚ ਲਿਆ, ਦਿੱਲੀ ਲਿਆਂਦਾ ਜਾਵੇਗਾ ਲਾਰੈਂਸ

 NIA ਨੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ‘ਚੋਂ ਹਿਰਾਸਤ ‘ਚ ਲਿਆ, ਦਿੱਲੀ ਲਿਆਂਦਾ ਜਾਵੇਗਾ ਲਾਰੈਂਸ

ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ NIA ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਸ਼ਨੋਈ ਦੇ ਸਬੰਧੀ ਅੱਤਵਾਦੀਆਂ ਨਾਲ ਵੀ ਦੱਸੇ ਜਾ ਰਹੇ ਸਨ ਕਿਉਂਕਿ ਉਸ ਦੇ ਖਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਐਨਆਈਏ ਹੁਣ ਆਪਣੇ ਨਾਲ ਦਿੱਲੀ ਲੈ ਕੇ ਜਾਵੇਗੀ।

Sidhu Moose Wala: From Pop to Politics, Controversy Shadowed the Punjabi Singer

ਜਿਸ ਲਈ ਜੇਲ੍ਹ ਵਿੱਚ ਬਖਤਰਬੰਦ ਗੱਡੀਆਂ ਪਹੁੰਚ ਗਈਆਂ ਹਨ। ਵਿਸ਼ੇਸ਼ ਐਨਆਈਏ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ ਐਨਆਈਏ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। ਐਨਆਈਏ ਦਾ ਕਹਿਣਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਦੇ ਤਾਰ ਵਿਦੇਸ਼ ਨਾਲ ਜੁੜੇ ਹਨ।

ਅਦਾਲਤ ਨੇ ਪੁੱਛਿਆ ਕਿ ਤੁਹਾਡਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ। ਐਨਆਈਏ ਦੇ ਵਕੀਲ ਦਾ ਕਹਿਣਾ ਹੈ ਕਿ ਬਿਸ਼ਨੋਈ ਨੂੰ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ। ਐਨਆਈਏ ਨੇ ਲਾਰੈਂਸ ਬਿਸ਼ਨੋਈ ਨੂੰ ਹਥਕੜੀ ਲਾ ਕੇ ਲਿਆਉਣ ਦੀ ਇਜਾਜ਼ਤ ਮੰਗੀ ਹੈ। ਪਰ ਅਦਾਲਤ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।

ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖ਼ਤ ਦਿਸ਼ਾ-ਨਿਰਦੇਸ਼ ਹਨ। ਮਾਮਲੇ ਦੀ ਅਗਲੀ ਸੁਣਵਾਈ ਵਿਸ਼ੇਸ਼ ਐਨਆਈਏ ਅਦਾਲਤ ਵਿੱਚ 3 ਦਸੰਬਰ ਨੂੰ ਹੋਵੇਗੀ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਦੋਸ਼ੀ ਹੈ। 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਉਸ ‘ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸਨ,ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ।

Leave a Reply

Your email address will not be published.