NIA ਵੱਲੋਂ ਗੈਂਗਸਟਰਾਂ ਦੇ ਘਰਾਂ ’ਤੇ ਛਾਪੇਮਾਰੀ, ਪੰਜਾਬ ਸਮੇਤ ਹੋਰ ਸੂਬਿਆਂ ’ਚ ਵੀ ਐਨਆਈਏ ਦੀ ਰੇਡ

 NIA ਵੱਲੋਂ ਗੈਂਗਸਟਰਾਂ ਦੇ ਘਰਾਂ ’ਤੇ ਛਾਪੇਮਾਰੀ, ਪੰਜਾਬ ਸਮੇਤ ਹੋਰ ਸੂਬਿਆਂ ’ਚ ਵੀ ਐਨਆਈਏ ਦੀ ਰੇਡ

ਏਐਨਆਈ ਨੇ ਅੱਜ 50 ਥਾਵਾਂ ਤੇ ਛਾਪੇਮਾਰੀ ਕੀਤੀ ਹੈ। ਖੰਨਾ ਪੁਲਿਸ ਨੇ ਜ਼ਿਲ੍ਹਾ ਅਧੀਨ ਪੈਂਦੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿੱਚ ਐਨਆਈਏ ਦੀ ਟੀਮ ਵੱਲੋਂ ਛਾਪੇਮਾਰੀ ਜਾਰੀ ਹੈ। ਇਹ ਛਾਪੇ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਮਾਰੇ ਗਏ ਹਨ। ਐਨਆਈਏ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ।

ਐਨਆਈਏ ਨੇ ਇਸ ਮਾਮਲੇ ਵਿੱਚ ਨੀਰਜ, ਬਵਾਨਾ, ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਉੱਥੇ ਨਹੀਂ ਰਹਿ ਰਿਹਾ।

ਇਸ ਤੋਂ ਇਲਾਵਾ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਘਰ ਰੇਡ ਪਈ ਹੈ। ਬਿਸ਼ਨੋਈ ਦਾ ਘਰ ਪੰਜਾਬ ਦੇ ਧੂਤਰਾਵਾਲਾ ਵਿੱਚ ਹੈ। ਇਸ ਤੋਂ ਇਲਾਵਾ ਖੰਨਾ ਪੁਲਸ ਜ਼ਿਲਾ ਅਧੀਨ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਚ ਵੀ ਐੱਨ. ਆਈ. ਏ. ਦੀ ਟੀਮ ਵੱਲੋ ਛਾਪੇਮਾਰੀ ਕੀਤੀ ਗਈ ਹੈ।

ਇਹ ਛਾਪੇ ਦਿੱਲੀ, ਐੱਨ. ਸੀ. ਆਰ, ਹਰਿਆਣਾ ਅਤੇ ਪੰਜਾਬ ਵਿਚ ਮਾਰੇ ਗਏ ਹਨ। ਦਰਅਸਲ ਐੱਨ. ਆਈ. ਏ. ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। ਐੱਨ. ਆਈ. ਏ. ਨੇ ਇਸ ਮਾਮਲੇ ’ਚ ਨੀਰਜ ਭਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਇਸ ਕਤਲ ਕਾਂਡ ਵਿਚ ਹੁਣ ਤੱਕ ਕਈ ਗ੍ਰਿਫਤਾਰੀਆਂ ਵੀ ਹੋ ਚੁੱਕੀਆਂ ਹਨ।

Leave a Reply

Your email address will not be published.