PCS ਅਫ਼ਸਰਾਂ ਦੀ ਹੜਤਾਲ ‘ਤੇ CM ਮਾਨ ਦੀ ਸਖ਼ਤੀ, ‘ਜੇ ਡਿਊਟੀ ਤੇ ਨਾ ਆਏ ਤਾਂ ਕੀਤੇ ਜਾਣਗੇ ਮੁਅੱਤਲ’

ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਤੇ ਗਏ ਪੀਸੀਐਸ ਅਫ਼ਸਰਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਪੀਸੀਐਸ ਅਫ਼ਸਰਾਂ ਨੂੰ ਅੱਜ ਦੁਪਹਿਰ 2 ਵਜੇ ਤੱਕ ਡਿਊਟੀ ਤੇ ਆਉਣ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ, ਜਿਹੜੇ ਅਫ਼ਸਰ ਡਿਊਟੀ ਤੇ ਨਹੀਂ ਆਏ ਤਾਂ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।
ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. pic.twitter.com/bzc3aYGO9N
— Bhagwant Mann (@BhagwantMann) January 11, 2023
ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ। ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ ਸਬੰਧੀ। ਉਹਨਾਂ ਕਿਹਾ ਕਿ ਜਨਤਾ ਦਾ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਉਹਨਾਂ ਨੇ ਇਸ ਹੜਤਾਲ ਨੂੰ ਗੈਰ-ਕਾਨੂੰਨੀ ਹੜਤਾਲ ਦੱਸਿਆ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਆਰਟੀਏ ਲੁਧਿਆਣਾ ਨਰਿੰਦਰ ਧਾਲੀਵਾਲ ਅਤੇ ਆਈਏਐਸ ਅਧਿਕਾਰੀ ਨੀਲਿਮਾ ਨੂੰ ਗੈਰ-ਕਾਨੂੰਨੀ ਢੰਗ ਨਾਲ ਅਤੇ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਰੋਸ ਵਜੋਂ ਪੰਜਾਬ ਸਰਕਾਰ ਅਧੀਨ ਕੰਮ ਕਰ ਰਹੇ ਸਾਰੇ ਪੀਸੀਐਸ ਅਤੇ ਆਈਏਐਸ ਅਧਿਕਾਰੀ ਬੀਤੇ ਸੋਮਵਾਰ ਤੋਂ ਸਮੂਹਿਕ ਹੜਤਾਲ ਤੇ ਚਲੇ ਗਏ ਹਨ।