Punjab

PGI ਚੰਡੀਗੜ੍ਹ ‘ਚ ਅੱਜ ਤੋਂ ਸ਼ੁਰੂ ਹੋਈ OPD, ਲੱਗੀਆਂ ਲੰਮੀਆਂ ਕਤਾਰਾਂ

ਪੀਜੀਆਈ ਹਸਪਤਾਲ ਵਿੱਚ ਲਗਭਗ 7 ਮਹੀਨਿਆਂ ਬਾਅਦ ਓਪੀਡੀ ਸੇਵਾ ਸੋਮਵਾਰ ਤੋਂ ਸ਼ੁਰੂ ਹੋ ਚੁੱਕੀ ਹੈ। ਟੇਲੀ ਕੰਸਲਟੇਸ਼ਨ ਤੋਂ ਅਪੁਆਇੰਟਮੈਂਟ ਲੈਣ ਤੋਂ ਮਗਰੋਂ ਹੀ ਮਰੀਜ਼ ਓਪੀਡੀ ਵਿੱਚ ਆ ਸਕਦਾ ਹੈ। ਡੇਟ ਅਤੇ ਅਪੁਆਇੰਟਮੈਂਟ ਦਾ ਸਮਾਂ ਮਰੀਜ਼ ਨੂੰ ਰਜਿਸਟ੍ਰੇਸ਼ਨ ਸਮੇਂ ਮੈਸੇਜ ਦੇ ਜ਼ਰੀਏ ਦੱਸ ਦਿੱਤਾ ਜਾਵੇਗਾ।

ਇਸ ਮੁਤਾਬਕ ਜੇ ਕੋਈ ਮਰੀਜ਼ ਬਿਨਾਂ ਅਪੁਆਇੰਟਮੈਂਟ ਦੇ ਆਉਂਦਾ ਹੈ ਤਾਂ ਉਸ ਦੀ ਜਾਂਚ ਨਹੀਂ ਹੋਵੇਗੀ। ਹਾਲਾਂਕਿ ਐਮਰਜੈਂਸੀ ਮਰੀਜ਼ਾਂ ਲਈ ਪਹਿਲਾਂ ਦੀ ਤਰ੍ਹਾਂ ਸਾਰੀਆਂ ਸੇਵਾਵਾਂ ਜਾਰੀ ਰਹਿਣਗੀਆਂ। ਨਾਨ ਕੋਰੋਨਾ ਵਾਇਰਸ ਮਰੀਜ਼ਾਂ ਲਈ ਮਾਰਚ ਤੋਂ ਸੇਵਾ ਜਾਰੀ ਰਹੀ ਹੈ।

ਓ. ਪੀ. ਡੀ. ਸੇਵਾ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਦਿਖਾਈ ਦਿੱਤੀਆਂ। ਇਸ ਸੇਵਾ ਦੇ ਸ਼ੁਰੂ ਹੋਣ ‘ਤੇ ਮਰੀਜ਼ਾਂ ਨੇ ਸੁੱਖ ਦਾ ਸਾਹ ਲਿਆ ਹੈ।

Click to comment

Leave a Reply

Your email address will not be published. Required fields are marked *

Most Popular

To Top