PM ਮੋਦੀ ਦਾ ਵੱਡਾ ਐਲਾਨ, ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂ

 PM ਮੋਦੀ ਦਾ ਵੱਡਾ ਐਲਾਨ, ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਐਤਵਾਰ ਨੂੰ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ, 28 ਸਤੰਬਰ ਨੂੰ ਅੰਮ੍ਰਿਤ ਮਹਾਂਉਤਸਵ ਦਾ ਇੱਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।

HT Spotlight: Chandigarh international airport gets set to fly afar in 2019  - Hindustan Times

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਹਨਾਂ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਹਨਾਂ ਦੇ ਨਾਂ ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।

ਉਹਨਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਰਾਹੀਂ ਵੀ ਅਜਿਹੀ ਹੀ ਇੱਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ।

Leave a Reply

Your email address will not be published.