PM ਮੋਦੀ ਦੀ ਪੰਜਾਬ ਫੇਰੀ ਦਾ ਮਾਮਲਾ, SC ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਬਣੀ ਕਮੇਟੀ
By
Posted on

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਹੈ।

ਸੁਪਰੀਮ ਕੋਰਟ ਦੁਆਰਾ ਗਠਿਤ ਪੈਨਲ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਡਾਇਰੈਕਟਰ ਜਨਰਲ ਜਸਟਿਸ (ਸੇਵਾਮੁਕਤ) ਇੰਦੂ ਮਲਹੋਤਰਾ, ਪੰਜਾਬ ਦੇ ਸੁਰੱਖਿਆ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਇਸ ਦੇ ਮੈਂਬਰ ਹੋਣਗੇ।
ਸੁਪਰੀਮ ਕੋਰਟ ਨੇ ਇੱਕ ਸੁਤੰਤਰ ਕਮੇਟੀ ਦਾ ਗਠਨ ਕਰਦੇ ਹੋਏ ਕਿਹਾ ਹੈ ਕਿ ਇਹ ਪੈਨਲ ਸੁਰੱਖਿਆ ਉਲੰਘਣਾ ਦੇ ਕਾਰਨਾਂ, ਇਸ ਦੇ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਵੀਵੀਆਈਪੀਜ਼ ਦੀ ਸੁਰੱਖਿਆ ਉਲੰਘਣਾ ਨੂੰ ਰੋਕਣ ਲਈ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਉਪਾਵਾਂ ਦੀ ਜਾਂਚ ਕਰੇਗਾ।
