ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

PM ਮੋਦੀ ਦੀ ਰੈਲੀ ਘਟਨਾਕ੍ਰਮ ’ਚ ਗ੍ਰਹਿ ਮੰਤਰਾਲੇ ਵੱਲੋਂ ਬਠਿੰਡਾ ਦੇ ਐਸਐਸਪੀ ਨੂੰ ਭੇਜਿਆ ‘ਕਾਰਨ ਦੱਸੋ’ ਨੋਟਿਸ

ਪੰਜਾਬੀ ਲੋਕ · 07 January 2022
ਮੂਲ ਤਸਵੀਰ ਉਪਲਬਧ ਨਹੀਂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਘਟਨਾਕ੍ਰਮ ਨੂੰ ਲੈ ਕੇ ਗ੍ਰਹਿ ਮੰਤਰਾਲਾ ਵੱਲੋਂ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਮੰਤਰਾਲਾ ਨੇ ਐਸਐਸਪੀ ਨੂੰ 8 ਜਨਵਰੀ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਕੇਂਦਰ ਦੀ ਉੱਪ ਸਕੱਤਰ ਅਰਚਨਾ ਵਰਮਾ ਨੇ ਕਿਹਾ ਕ ਪੀਐਮ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਗੰਭੀਰ ਅਣਗਹਿਲੀ ਹੋਈ ਹੈ। ਇਸ ਲਈ ਬਠਿੰਡਾ ਦੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਰੈਲੀ ਦੌਰਾਨ 42,750 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਇੱਕ ਫਲਾਈਓਵਰ ਤੇ ਪ੍ਰਦਰਸ਼ਨਕਾਰੀਆਂ ਵੱਲੋਂ ਰਾਹ ਰੋਕੇ ਜਾਣ ਕਾਰਨ 15-20 ਮਿੰਟ ਉਡੀਕ ਕਰਨ ਮਗਰੋਂ ਉਹਨਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਲੀ ਪਰਤਣਾ ਪਿਆ।

ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਪੀਐਮ ਮੋਦੀ ਦੀ ਰੈਲੀ ਨੂੰ ਲੈ ਕੇ ਹੋਈ ਘਟਨਾ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਨੂੰ ਵੀ ਕਿਹਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ