News

PM ਵੱਲੋਂ ਜਲ੍ਹਿਆਂਵਾਲਾ ਬਾਗ਼ ਦਾ ਅੱਜ ਹੋਵੇਗਾ ਉਦਘਾਟਨ, ਕਿਸਾਨਾਂ ਦਾ ਵਿਰੋਧ ਸ਼ੁਰੂ

ਜਲ੍ਹਿਆਂਵਾਲੇ ਬਾਗ਼ ਦਾ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਭਾਜਪਾ ਦੇ ਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਪਰ ਇਸ ਤੋਂ ਪਹਿਲਾਂ ਹੀ ਕਿਸਾਨ ਜੱਥੇਬੰਦੀਆਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਕਿਸਾਨ ਜੱਥੇਬੰਦੀਆਂ ਨੇ ਜਲ੍ਹਿਆਂਵਾਲਾ ਬਾਗ਼ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ ਅਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਜੱਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਭਾਜਪਾਈ ਨੂੰ ਜਲ੍ਹਿਆਂਵਾਲਾ ਬਾਗ਼ ਵਿੱਚ ਦਾਖਲ ਨਹੀਂ ਹੋਣ ਦੇਣਗੇ।

Jallianwala Bagh - Wikipedia

ਇਸ ਸਭ ਨੂੰ ਦੇਖਦੇ ਹੋਏ ਉੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਲੋਕਾਂ ਵੱਲੋਂ ਇਸ ਉਦਘਾਟਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਧਰ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਦੇਖਦਿਆਂ ਪੁਲਿਸ ਪ੍ਰਸਾਸ਼ਨ ਨੇ ਸ੍ਰੀ ਦਰਬਾਰ ਸਾਹਿਬ ਗਲਿਆਰੇ ਅਤੇ ਜ਼ਲਿਆਂਵਾਲੇ ਬਾਗ ਨੂੰ ਆਲੇ ਦੁਆਲੇ ਰੱਸੇ ਮਾਰ ਕੇ ਪੂਰੀ ਤਰ੍ਹਾਂ ਸੀਲ ਕਰ ਦਿੱਤੇ ਹਨ ਜਿਸ ਕਾਰਨ ਸਿੱਖ ਸੰਗਤਾਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ ਅਤੇ ਲੋਕਾਂ ਦੀ ਪੁਲਿਸ ਅਧਿਕਾਰੀਆਂ ਨਾਲ ਤੂੰ ਤੂੰ ਮੈਂ ਮੈਂ ਹੁੰਦੀ ਵੀ ਦੇਖੀ ਗਈ।

ਇਸ ਦੌਰਾਨ ਸਿੱਖ ਸੰਗਤਾਂ ਨੇ ਦੋਸ਼ ਲਾਇਆ ਕਿ ਹਾਲਾਂਕਿ ਪ੍ਰਧਾਨ ਮੰਤਰੀ ਨੇ ਇਹ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਕਰਨਾ ਹੈ ਪਰ ਇਸ ਦੇ ਬਾਵਜੂਦ ਵੀ ਸਿੱਖ ਸੰਗਤਾਂ ਨੁੰ ਰਾਸਤੇ ਰੋਕ ਕੇ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਧਰ ਭਾਜਪਾ ਆਗੂਆਂ ਦਾ ਵਿਰੋਧ ਕਰਨ ਪੁੱਜੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਆਗੂਆਂ ਦਾ ਵਿਰੋਧ ਕਰਨ ਪਹੁੰਚੇ ਸੀ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰਾਸਤੇ ਵਿੱਚ ਹੀ ਰੋਕ ਦਿੱਤਾ ਗਿਆ ਹੈ।

ਦੱਸ ਦਈਏ ਕਿ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਉਦਘਾਟਨ ਕਰਨ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦੀ ਮੰਗ ਹੈ ਕਿ ਜਲ੍ਹਿਆਂਵਾਲਾ ਬਾਗ਼ ਦਾ ਉਦਘਾਟਨ ਕਿਸੇ ਵੀ ਸ਼ਹੀਦ ਪਰਿਵਾਰ ਦੇ ਮੈਂਬਰ ਵੱਲੋਂ ਕੀਤਾ ਜਾਵੇ, ਜਦਕਿ ਪ੍ਰਧਾਨ ਮੰਤਰੀ ਮੋਦੀ ਕਾਰਪੋਰੇਟ ਘਰਾਣਿਆਂ ਦਾ ਸਮਰਥਨ ਕਰਦੇ ਹਨ ਇਸ ਲਈ ਉਹਨਾਂ ਹੱਥੋਂ ਉਦਘਾਟਨ ਨਾ ਕਰਵਾਇਆ ਜਾਵੇ।

Click to comment

Leave a Reply

Your email address will not be published.

Most Popular

To Top