Punjab

PRTC ਮੁਲਾਜ਼ਮ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਭਰ ਚ ਕਰਨਗੇ ਹੜਤਾਲ

6 ਸਤੰਬਰ ਨੂੰ ਪੰਜਾਬ ਜਾਂ ਪੰਜਾਬ ਤੋਂ ਬਾਹਰ ਸਫਰ ਕਰਨ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼ ਦੇ ਪਨ ਬੱਸ ਕੰਟਰਕੈਟਰ ਕਾਮਿਆਂ ਅਤੇ ਪੀ.ਆਰ.ਟੀ.ਸੀ. ਮੁਲਾਜ਼ਮ ਯੂਨੀਅਨ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਭਰ ਵਿੱਚ ਬੱਸਾਂ ਨਾ ਚਲਾਉਣ ਅਤੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਯੂਨੀਅਨ ਨੇ ਬਕਾਇਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ।

ਪੰਜਾਬ ਸਰਕਾਰ ਵਲੋਂ 26 ਅਗਸਤ ਦੀ ਕੈਬਨਿਟ ਮੀਟਿੰਗ ਵਿਚ ਕਾਮਿਆਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਕੇ ਬੱਸਾਂ ਦਾ ਚੱਕਾ ਜਾਮ ਕਰਨ ਅਤੇ 7 ਸਤੰਬਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਾਉਣ ਲਈ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਹੱਲ ਨਾ ਨਿਕਲਿਆ, ਤਾਂ ਪੰਜਾਬ ਦੇ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ।

ਉਧਰ ਮੁਲਾਜ਼ਮਾਂ ਦੀ ਇਸ ਹੜਤਾਲ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਨੇ ਇਸ ਸਬੰਧੀ ਅੱਜ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨਾਲ ਗੱਲਬਾਤ ਕੀਤੀ ਹੈ ਜਿੱਥੇ ਉਨ੍ਹਾਂ ਰੋਡਵੇਜ਼ ਕਾਮਿਆਂ ਨੂੰ ਹਰ ਸੰਭਵ ਮਦਦ ਦਾ ਐਲਾਂਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਚਾਰ ਮੁੱਖ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।

ਇਨ੍ਹਾਂ ਵਿੱਚ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ ਘੱਟ 10000 ਹਜ਼ਾਰ ਕਰਨ, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸੁਪਰੀਮ ਕੋਰਟ ਵੱਲੋਂ ਜਾਰੀ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕਰਨ ਸਣੇ 2014 ਦੀਆਂ ਰੋਜ਼ਗਾਰ ਖੋਹਣ ਵਾਲੀਆਂ ਰਿਪੋਰਟਾਂ ਦੀਆ ਕੰਡੀਸ਼ਨਾਂ ਰੱਦ ਕਰ ਮੁਲਾਜ਼ਮ ਬਹਾਲ ਕਰਨ ਦੀਆਂ ਮੰਗਾਂ ਸ਼ਾਮਿਲ ਹਨ।

ਫਿਲਹਾਲ ਇਹ ਹੜਤਾਲ 6 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਜਦਕਿ 7 ਸਤੰਬਰ ਨੂੰ ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕਰਨ ਸਣੇ, ਮੁੱਖ ਮੰਤਰੀ ਦਾ ਸਿਸਵਾਂ ਫਾਰਮ ਹਾਊਸ ਘੇਰਨ ਅਤੇ ਵਿਧਾਨ ਸਭਾ ਇਜਲਾਸ ਦੌਰਾਨ ਵਿਧਾਨ ਸਭਾ ਦੇ ਪ੍ਰਦਰਸ਼ਨ ਕਰਨ ਵਰਗੇ ਪ੍ਰੋਗਰਾਮ ਜਥੇਬੰਦੀ ਵੱਲੋਂ ਦਿੱਤੇ ਗਏ ਹਨ।

Click to comment

Leave a Reply

Your email address will not be published.

Most Popular

To Top