News

PRTC, PUNBUS ਦੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਮੁਲਤਵੀ! ਮੁੜ ਸੜਕਾਂ ‘ਤੇ ਦੌੜਨਗੀਆਂ ਸਰਕਾਰੀ ਬੱਸਾਂ

ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪਨਬੱਸ ਦੇ ਕੱਚੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੜਤਾਲੀ ਕਰਮਚਾਰੀਆਂ ਨੇ ਪਿਛਲੇ ਕਈ ਦਿਨਾਂ ਤੋਂ ਚਲਦੀ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

PRTC, PUNBUS और पंजाब रोडवेज के कर्मचारियों ने किया हड़ताल खत्म करने का  ऐलान, सरकार को दिया 2 हफ्ते का समय - PLN - PUNJAB LIVE NEWS

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਜੱਥੇਬੰਦੀ ਦੇ ਸੂਬਾਈ ਆਗੂ ਸਮਸ਼ੇਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੱਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਇੱਕ ਵਫਦ ਦੀ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਨਵੀਆਂ ਬੱਸਾਂ ਪਾਉਣ ਲਈ ਯੂਨੀਅਨ ਦੀ ਮੰਗ ਤੇ ਟਰਾਂਸਪੋਰਟ ਮੰਤਰੀ ਵੱਲੋਂ 842 ਨਵੀਆਂ ਬੱਸਾਂ ਜਲਦੀ ਸੜਕਾਂ ਤੇ ਚਲਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਤੇ ਟਰਾਂਸਪੋਰਟ ਮੰਤਰੀ ਵੱਲੋਂ ਤਿਆਰ ਏਜੰਡੇ ਤਹਿਤ ਆਉਣ ਵਾਲੇ ਕੁਝ ਦਿਨਾਂ ਵਿੱਚ ਜਲਦੀ ਹੀ ਕੈਬਨਿਟ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਦੂਜੀਆਂ ਮੰਗਾਂ ਜਿਵੇਂ ਡਾਟਾ ਐਂਟਰੀ ਆਪਰੇਟਰ, ਐਡਵਾਂਸ ਬੁਕਿੰਗ ਆਦਿ ਦੀ ਤਨਖਾਹ ਜਲਦੀ ਵਧਾਉਣ ਬਾਰੇ ਫ਼ੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਦੇਖਦਿਆਂ ਹੋਇਆਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਕੇ ਕੱਲ੍ਹ 16 ਦਸੰਬਰ ਤੋਂ ਬੱਸਾਂ ਨੂੰ ਚਲਾਉਣ ਦਾ ਫ਼ੈਸਲਾ ਕੀਤਾ ਹੈ।  

Click to comment

Leave a Reply

Your email address will not be published.

Most Popular

To Top