PSPCL ‘ਚ ਸਹਾਇਕ ਲਾਈਨਮੈਨਜ਼ ਦੀਆਂ ਅਸਾਮੀਆਂ ‘ਤੇ ਜਲਦ ਹੋਵੇਗੀ ਭਰਤੀ: ਹਰਭਜਨ ਸਿੰਘ ਈਟੀਓ

 PSPCL ‘ਚ ਸਹਾਇਕ ਲਾਈਨਮੈਨਜ਼ ਦੀਆਂ ਅਸਾਮੀਆਂ ‘ਤੇ ਜਲਦ ਹੋਵੇਗੀ ਭਰਤੀ: ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਪਾਵਰਕੌਮ ਵਿੱਚ ਸਹਾਇਕ ਲਾਈਨਮੈਨ ਦੀਆਂ 2000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਿਸ ਨੂੰ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।

Electricity Market Report - December 2020 – Analysis - IEA

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਪੀਐਸਪੀਸੀਐਲ ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1,690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਹਨਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2,000 ਕੀਤੀ ਗਈ ਹੈ। ਇਸ ਨੌਕਰੀ ਦੇ ਚਾਹਵਾਨ 20 ਸਤੰਬਰ ਤੱਕ ਆਨਲਾਈਨ ਫਾਰਮ ਭਰ ਸਕਦੇ ਹਨ।

Leave a Reply

Your email address will not be published.