SGPC ਚੋਣਾਂ ਲਈ ਐਡਵੋਕੇਟ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ

 SGPC ਚੋਣਾਂ ਲਈ ਐਡਵੋਕੇਟ ਹਰਜਿੰਦਰ ਧਾਮੀ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਦੀ ਚੋਣ ਕਰ ਲਈ ਗਈ ਹੈ। ਬੀਬੀ ਜਗੀਰ ਕੌਰ ਨਾਲ ਵਿਵਾਦ ਛਿੜਨ ਤੋਂ ਬਾਅਦ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਪ੍ਰਧਾਨ ਦੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ।

Shiromani Akali Dal leader Bibi Jagir Kaur suspended from party

ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਹੈ ਕਿ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ।

Leave a Reply

Your email address will not be published.