SIT ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰਕੇ 14 ਸਤੰਬਰ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

 SIT ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰਕੇ 14 ਸਤੰਬਰ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ। ਪਾਰਟੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਐਸਆਈਟੀ ਦੇ ਸੰਮਨ ਨਹੀਂ ਮਿਲੇ, ਜਦਕਿ ਐਸਆਈਟੀ ਟੀਮ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਸੰਮਨ ਭੇਜੇ ਜਾ ਚੁੱਕੇ ਹਨ।

ਹੁਣ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਫਿਰ ਸੰਮਨ ਜਾਰੀ ਕਰਕੇ 14 ਸਤੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਐਸਆਈਟੀ ਨੇ ਕਿਹਾ ਕਿ ਉਹਨਾਂ ਨੇ 2 ਵਾਰ ਕੋਰੀਅਰ ਰਾਹੀਂ ਸੁਖਬੀਰ ਬਾਦਲ ਨੂੰ ਨੂੰ ਸੰਮਨ ਭੇਜਿਆ ਸੀ ਪਰ ਕਿਸੇ ਨੇ ਸੰਮਨ ਨਹੀਂ ਲਿਆ।

ਐਸਆਈਟੀ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸੁਖਬੀਰ ਬਾਦਲ ਦੇ ਘਰ ਸੰਮਨ ਲੈ ਕੇ ਗਏ ਸਨ ਪਰ ਉਹਨਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਅਜੇ ਵਿਦੇਸ਼ ਵਿੱਚ ਹਨ। ਇਸ ਤੋਂ ਬਾਅਦ ਐਸਆਈਟੀ ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤ ਪਾਲ ਹੈਪੀ ਨੂੰ ਵੀ ਵਟਸਐਪ ਤੇ ਸੰਮਨ ਭੇਜਿਆ ਜਿਹਨਾਂ ਨੇ ਸੰਮਨ ਮਿਲਣ ਦੀ ਗੱਲ ਵੀ ਕਬੂਲੀ ਸੀ।

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲਾ ਸਾਲ 2015 ਦਾ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਵੇਲੇ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

 

Leave a Reply

Your email address will not be published.