News

SYL ’ਤੇ ਕੈਬਨਿਟ ਮੰਤਰੀ ਚੀਮਾ ਦਾ ਬਿਆਨ, ਪਾਣੀ ਦੀ ਇੱਕ ਬੂੰਦ ਨਹੀਂ ਦੇਵਾਂਗੇ, ਭਾਵੇਂ ਜਾਨ ਕਰਨੀ ਪਵੇ ਕੁਰਬਾਨ

ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਸਿਆਸਤ ਲਗਾਤਾਰ ਭਖੀ ਹੋਈ ਹੈ। ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਸਟੈਂਡ ਲਿਆ ਹੈ ਕਿ 2025 ਤੱਕ ਐਸਵਾਈਐਲ ਦਾ ਪਾਣੀ ਖੇਤਾਂ ਤੱਕ ਲੈ ਕੇ ਆਵਾਂਗੇ ਪਰ ਪੰਜਾਬ ਵਿੱਚ ਇਸ ਦੇ ਉਲਟ ਸੰਕੇਤ ਦਿੱਤੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿੱਚ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿੱਚ ‘ਆਪ’ ਦਾ ਸਟੈਂਡ ਸਪੱਸ਼ਟ ਕਰਦੇ ਹੋਏ ਕਿਹਾ ਕਿ ਅਸੀਂ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਨਹੀਂ ਦੇਵਾਂਗੇ।

SYL verdict: All you need to know about the 61-year long Satluj-Yamuna Link  row

ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਵੀ ਕਿਉਂ ਨਾ ਕੁਰਬਾਨ ਕਰਨੀ ਪਵੇ। ਹਰਪਾਲ ਚੀਮਾ ਨੇ ਕਿਹਾ ਕਿ ਜੋ ਅੱਜ ਇਸ ਮੁੱਦੇ ਤੇ ਸ਼ੋਰ ਮਚਾ ਰਹੇ ਹਨ, ਉਹਨਾਂ ਦੀ ਸਰਕਾਰ ਦੇ ਸਮੇਂ ਦਾ ਹੀ ਇਹ ਮੁੱਦਾ ਖੜ੍ਹਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਪੰਜਾਬ ਦਾ ਹੱਕ ਹੈ। ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਨਹੀਂ ਜਾਵੇਗੀ ਜੋ ਵੀ ਕੁਰਬਾਨੀ ਕਰਨੀ ਪਵੇਗੀ, ਅਸੀਂ ਕਰਾਂਗੇ।

ਦੱਸ ਦਈਏ ਕਿ ਬੀਤੇ ਦਿਨ ਆਪ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਹਰਿਆਣਾ ਵਿੱਚ ਕਿਹਾ ਸੀ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣ ਗਈ ਹੈ। ਹੁ ਜੇ 2024 ਵਿੱਚ ਹਰਿਆਣਾ ਵਿੱਚ ਸਰਕਾਰ ਬਣ ਜਾਂਦੀ ਹੈ ਤਾਂ SYL ਨਹਿਰ ਦਾ ਪਾਣੀ ਹਰ ਖੇਤ ਵਿੱਚ ਪਹੁੰਚ ਜਾਵੇਗਾ।

Click to comment

Leave a Reply

Your email address will not be published.

Most Popular

To Top