ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਸਰਕਾਰ ਨੇ ਵਿਭਾਗ ਨਾਲ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਹਨ। ਬਲਜਿੰਦਰ ਸਿੰਘ ਡੀਐਸਪੀ ਫਤਹਿਗੜ੍ਹ ਸਾਹਿਬ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਕੀਤਾ ਗਿਆ ਹੈ ਪਰ ਉੱਥੇ ਉਹਨਾਂ ਨੂੰ ਵਿਜੀਲੈਂਸ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਵਿਜੀਲੈਂਸ ਦੇ ਨਾਲ-ਨਾਲ ਅਪਰਾਧ ਸ਼ਾਖਾ ਦਾ ਕੰਮ […]Read More
Tags :Punjab
3 ਫਰਵਰੀ ਨੂੰ ਲੱਗਣ ਵਾਲਾ ਮੋਰਚਾ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਹੈ। 3 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੌਮੀ ਇਨਸਾਫ਼ ਮੋਰਚਾ ਵਲੋਂ ਪਹਿਲਾਂ ਹੀ ਲਗਾਏ ਗਏ ਧਰਨੇ […]Read More
ਪੰਜਾਬ ਵਿੱਚ ਬਣਾਏ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਇੱਕ ਦੂਜੇ ਤੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਪੁਰਾਣੀਆਂ ਇਮਾਰਤਾਂ ਤੇ ਹੀ ਸੀਐਮ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟੀ ਜਾ ਰਹੀ […]Read More
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਖਿਲਾਫ਼ ਮੁੜ ਸ਼ਿਕੰਜਾ ਕੱਸਣ ਦੀ ਤਿਆਰੀ ਹੋ ਰਹੀ ਹੈ। ਇਸ ਤੋਂ ਪਹਿਲਾਂ ਉਹ ਕਾਫ਼ੀ ਸਮਾਂ ਜੇਲ੍ਹ ਵਿੱਚ ਰਹੇ ਹਨ। ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਮਜੀਠੀਆ ਨੂੰ ਡਰੱਗਜ਼ ਕੇਸ ਵਿੱਚ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ ਖਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਤੇ ਸੁਣਵਾਈ ਤੋਂ ਖੁਦ ਨੂੰ […]Read More
ਅੰਮ੍ਰਿਤਸਰ ਵਿਖੇ ਇੱਕ ਨਸ਼ੇੜੀ ਆਟੋ ਡਰਾਈਵਰ ਦੀ ਸੜਕ ਤੇ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਆਤੰਕ ਮਚਾਇਆ ਹੋਇਆ ਅਤੇ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ ਵੀ ਮਾਰੀ। ਇੱਕ ਆਟੋ ਡਰਾਈਵਰ ਬਜ਼ੁਰਗ ਜੋੜੇ ਨਾਲ ਲਾਰੈਂਸ ਚੌਕ ਵਿੱਚ ਬਦਤਮੀਜ਼ੀ ਕਰ ਰਿਹਾ ਸੀ ਅਤੇ ਉਹਨਾਂ ਨੂੰ ਧੱਕੇ ਨਾਲ ਕਹਿ ਰਿਹਾ […]Read More
ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਹਨਾਂ ਖਿਲਾਫ਼ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ ਤੇ ਸੋਮਵਾਰ ਤੋਂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਪਿਛਲੇ […]Read More
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਤੋਂ ਬਾਅਦ ਬਣਾਈ ਗਈ ਐਮਐਸਪੀ ਕਮੇਟੀ ਦਾ ਪੁਨਰ ਗਠਨ ਕੀਤਾ ਜਾਵੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਐਮਐਸਪੀ ਕਮੇਟੀ ਵਿੱਚ ਕਿਸਾਨ ਅੰਦੋਲਨ ਦੇ ਨੁਮਾਇੰਦਿਆਂ ਤੋਂ ਇਲਾਵਾ ਉੱਘੇ ਕਿਸਾਨ ਤੇ ਮਾਹਿਰ ਸ਼ਾਮਲ ਹੋਣਗੇ ਪਰ […]Read More
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਲੀ-ਫਿਰੋਜ਼ਪੁਰ ਰੇਲਵੇ ਲਾਈਨ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਖੋਖਰ ਖੁਰਦ ਤੋਂ ਖੁਖਰ ਕਲਾਂ ਦੇ ਕਿਸਾਨਾਂ ਨੇ 976 ਏਕੜ ਜ਼ਮੀਨ, ਜੋ ਕਿ ਲੰਮੇ ਸਮੇਂ ਤੋਂ ਬੰਜਰ ਪਈ ਹੋਈ ਸੀ, ਨੂੰ ਨਹਿਰੀ ਪਾਣੀ ਲਗਾਉਣ ਲਈ ਰੇਲਵੇ ਵਿਭਾਗ ਤੋਂ ਰੇਲਵੇ ਲਾਈਨ ਹੇਠੋਂ ਲੰਘਾਉਣ […]Read More
ਪੰਜਾਬ ਵਿੱਚ 1 ਫਰਵਰੀ ਤੋਂ 2023 ਤੋਂ ਜ਼ਮੀਨ ਚੋਂ ਪਾਣੀ ਕੱਢਣ ਵਾਲਿਆਂ ਨੂੰ ਚਾਰਜਿਜ਼ ਅਦਾ ਕਰਨੇ ਪੈਣਗੇ। ਇਸ ਨੂੰ ਇਕੱਠਾ ਕਰਨ ਲਈ ਸਰਕਾਰ ਨੇ ਪੁਖਤਾ ਇੰਤਜ਼ਾਮ ਕਰ ਲਏ ਹਨ ਅਤੇ ਪੰਜਾਬ ਨੂੰ ਗ੍ਰੀਨ, ਯੈਲੋ ਅਤੇ ਓਰੇਂਜ ਕੈਟਾਗਰੀ ਵਿੱਚ ਵੰਡ ਦਿੱਤਾ ਹੈ, ਭਾਵ ਜੋ ਖੇਤਰ ਜਿਸ ਕੈਟਾਗਰੀ ਵਿੱਚ ਆਵੇਗਾ ਉਸ ਨੂੰ ਤੈਅ ਰੇਟ ਦੇ ਹਿਸਾਬ ਨਾਲ […]Read More
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜੱਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜੱਥੇਬੰਦੀਆਂ ਦਾ ਪੱਕਾ ਮੋਰਚਾ ਚੰਡੀਗੜ੍ਹ ਵਿੱਚ ਲੱਗਿਆ ਹੋਇਆ ਹੈ। ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਐਤਵਾਰ ਨੂੰ ਆਪਣੇ ਸੈਂਕੜੇ ਸਮਰਥਕਾਂ ਦੇ ਕਾਫ਼ਲੇ ਨਾਲ ਪੱਕੇ […]Read More
Recent Comments