VIP ਸੁਰੱਖਿਆ ਵਾਪਸ ਲੈਣ ਦੇ ਮਾਮਲੇ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤੇ ਇਹ ਹੁਕਮ ਜਾਰੀ

 VIP ਸੁਰੱਖਿਆ ਵਾਪਸ ਲੈਣ ਦੇ ਮਾਮਲੇ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤੇ ਇਹ ਹੁਕਮ ਜਾਰੀ

ਪੰਜਾਬ ਹਰਿਆਣਾ ਹਾਈਕੋਰਟ ਨੇ ਵੀਆਈਪੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਿਰ ਹੁਕਮ ਦਿੱਤੇ ਹਨ ਕਿ ਉਹ ਮੁੜ ਵੀਆਈਪੀ ਲੋਕਾਂ ਦੀ ਸੁਰੱਖਿਆ ਦੀ ਸਮੀਖਿਆ ਕਰੇ। ਪੰਜਾਬ ਵਿੱਚ ਵੀਆਈਪੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਅਤੇ ਹਰਿਆਣਾ ਕੋਰਟ ਦਾ ਫ਼ੈਸਲਾ ਆਇਆ ਹੈ।

ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਸਰਕਾਰ ਨੂੰ ਉਹਨਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰਨੀ ਚਾਹੀਦੀ ਹੈ। ਸਮੀਖਿਆ ਕਰਦੇ ਸਮੇਂ ਇਸ ਵਿੱਚ ਰਾਜ ਅਤੇ ਕੇਂਦਰੀ ਏਜੰਸੀ ਦਾ ਇਨਪੁਟ ਲਿਆ ਜਾਣਾ ਚਾਹੀਦਾ ਹੈ, ਜਿਸ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਣਾ ਚਾਹੀਦਾ ਹੈ।

ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ, ਜਿਹਨਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਹਨਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ, ਸੁਰੱਖਿਆ ਵਾਪਸ ਲੈਣ ਦੇ ਕਾਗਜ਼ਾਤ ਜਨਤਕ ਕੀਤੇ ਗਏ ਸਨ ਜਿਸ ਕਾਰਨ ਲੋਕ ਜ਼ਿਆਦਾ ਖ਼ਤਰੇ ਵਿੱਚ ਆ ਗਏ ਸਨ। ਇਸ ਲਈ ਭਵਿੱਖ ਵਿੱਚ ਇਸ ਦਾ ਖ਼ਾਸ ਧਿਆਨ ਰੱਖਿਆ ਜਾਵੇ।

Leave a Reply

Your email address will not be published.